Muktsar News: ਸ੍ਰੀ ਮੁਕਤਸਰ ਸਾਹਿਬ ਦੇ ਨਜ਼ਦੀਕ ਪੈਂਦੇ ਪਿੰਡ ਵੜਿੰਗ ਵਿਖੇ ਸੂਏ ਵਿੱਚ 30 ਤੋਂ 40 ਫੁੱਟ ਚੌੜਾ ਪਾੜ ਕਾਰਨ ਕਿਸਾਨਾਂ ਦੀ 100 ਏਕੜ ਫਸਲ ਦੇ ਵਿੱਚ ਪਾਣੀ ਭਰ ਗਿਆ। ਕਿਸਾਨਾਂ ਨੇ ਸਬੰਧਤ ਮਹਿਕਮੇ ਉਤੇ ਅਣਗਹਿਲੀ ਦੇ ਇਲਜ਼ਾਮ ਲਗਾਏ ਹਨ। ਕਿਸਾਨਾਂ ਨੇ ਦੱਸਿਆ ਇਹ ਸੂਆ ਰਾਤ ਦਾ ਟੁੱਟਿਆ ਹੋਇਆ ਪਰ ਪ੍ਰਸ਼ਾਸਨ ਅਜੇ ਤੱਕ ਨਹੀਂ ਪਹੁੰਚਿਆ। ਉਨ੍ਹਾਂ ਨੇ ਕਿਹਾ ਕਿ ਇਹ ਸੂਆ ਟੁੱਟਣ ਕਾਰਨ ਉਨ੍ਹਾਂ ਦੀਆਂ ਫਸਲਾਂ ਦਾ ਕਾਫੀ ਨੁਕਸਾਨ ਹੋਇਆ। ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਨੁਕਸਾਨ ਹੋਈ ਫਸਲ ਦਾ ਮੁਆਵਜਾ ਦਿੱਤਾ ਜਾਵੇ ਅਤੇ ਵਾਰ ਵਾਰ ਟੁੱਟ ਰਹੇ ਸੂਏ ਦਾ ਪੱਕਾ ਤੇ ਸਥਾਈ ਹੱਲ ਕੀਤਾ ਜਾਵੇ।
More Videos
More Videos
More Videos
More Videos
More Videos