AAP Protest Delhi: ਚੰਡੀਗੜ੍ਹ ਦੀ ਮੇਅਰ ਚੋਣ 'ਚ ਧਾਂਦਲੀ ਦੇ ਦੋਸ਼ਾਂ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) 2 ਫਰਵਰੀ ਨੂੰ ਦਿੱਲੀ 'ਚ ਭਾਜਪਾ ਹੈੱਡਕੁਆਰਟਰ ਦੇ ਬਾਹਰ ਪ੍ਰਦਰਸ਼ਨ ਕਰੇਗੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਪ੍ਰਦਰਸ਼ਨ ਦਾ ਹਿੱਸਾ ਹੋਣਗੇ। ਦਿੱਲੀ ਪੁਲਿਸ ਅਲਰਟ 'ਤੇ ਹੈ। ਦਿੱਲੀ ਵਿੱਚ ‘ਆਪ’ ਦਫ਼ਤਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਹੈ।