Lehragaga News: ਲਹਿਰਾਗਾਗਾ ਪੁੱਜੀ ਆਮ ਆਦਮੀ ਪਾਰਟੀ ਆਗੂ ਸੋਨੀਆ ਮਾਨ ਨੇ ਕਿਸਾਨੀ ਮੋਰਚੇ ਨੂੰ ਲੈ ਕੇ ਵੱਡਾ ਬਿਆਨ ਦਿੱਤਾ। ਉਨ੍ਹਾਂ ਨੇ ਕਿਹਾ ਪੰਜਾਬ ਸਰਕਾਰ ਨੇ ਕਿਸਾਨਾਂ ਨਾਲ ਹਰ ਤਰ੍ਹਾਂ ਖੜ੍ਹੀ ਹੈ ਪਰ ਕੇਂਦਰ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਦਿੱਲੀ ਵਿੱਚ ਮਹਿਲਾ ਦਿਵਸ ਉਤੇ 2500 ਦੇਣ ਉਤੇ ਸੋਨੀਆ ਮਾਨ ਨੇ ਕਿਹਾ ਪੰਜਾਬ ਵਿੱਚ ਵੀ ਪੰਜਾਬ ਸਰਕਾਰ ਔਰਤਾਂ ਨਾਲ ਕੀਤਾ ਵਾਅਦਾ ਜਲਦ ਪੂਰਾ ਕਰੇਗੀ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਨੂੰ ਠੱਲ ਪਾਉਣ ਲਈ ਪੰਜਾਬ ਸਰਕਾਰ ਵੱਡੇ ਕਦਮ ਚੁੱਕ ਰਹੀ ਹੈ।