ਆਮ ਆਦਮੀ ਪਾਰਟੀ ਵੱਲੋਂ ਨੰਗਲ ਡੈਮ ਅਤੇ ਕੀਰਤਪੁਰ ਸਾਹਿਬ ਦੇ ਲੋਹੰਡ ਖੱਡ ਗੇਟਾਂ ਤੇ ਦਿੱਤੇ ਜਾ ਰਹੇ ਧਰਨੇ ਦੇ ਵਿੱਚ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਲਾਲ ਕਟਾਰੂਚੱਕ ਆਪਣੇ ਸਾਥੀਆਂ ਸਮੇਤ ਪਹੁੰਚੇ। ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਉਹ ਪਾਣੀਆਂ ਨੂੰ ਲੈ ਕੇ ਦਿੱਤੇ ਜਾ ਰਹੇ ਧਰਨੇ ਵਿੱਚ ਸ਼ਾਮਿਲ ਹੋਣ ਵਾਸਤੇ ਪਹੁੰਚੇ ਹਨ। ਉਹਨਾਂ ਕਿਹਾ ਕਿ ਪੰਜਾਬ ਹਰਿਆਣੇ ਨੂੰ ਉਨਾਂ ਦੇ ਬਣਦੇ ਹਿੱਸੇ ਦਾ ਪਾਣੀ ਪਹਿਲਾਂ ਹੀ ਦੇ ਚੁੱਕਾ ਹੈ ਅਤੇ ਹੁਣ ਕੇਂਦਰ ਸਰਕਾਰ ਦੇ ਦਬਾਅ ਹੇਠ ਬੀਬੀਐਮਬੀ ਵਿਭਾਗ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣੇ ਨੂੰ ਦੇਣਾ ਚਾਹੁੰਦਾ ਹੈ।
More Videos
More Videos
More Videos
More Videos
More Videos