Videos

ਛੁੱਟੀ 'ਤੇ ਆਏ ਫੌਜੀ ਜਵਾਨ ਦੀ ਸੜਕ ਹਾਦਸੇ ਵਿੱਚ ਮੌਤ, MLAਧਾਲੀਵਾਲ ਨੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

Ajnala News: ਬੀਤੇ ਦਿਨੀ ਛੁੱਟੀ 'ਤੇ ਆਏ ਹਲਕਾ ਅਜਨਾਲਾ ਦੇ ਫੌਜੀ ਜਵਾਨ ਬਲਜਿੰਦਰ ਸਿੰਘ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਜਿਸ ਤੋਂ ਬਾਅਦ ਅੱਜ ਹਲਕਾ ਅਜਨਾਲਾ ਤੋਂ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ। ਜਿੱਥੇ ਉਹਨਾਂ ਵੱਲੋਂ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਬਹੁਤ ਦੁੱਖ ਦੀ ਗੱਲ ਹੈ ਕਿ ਦੇਸ਼ ਦੀ ਸੇਵਾ ਕਰ ਰਹੇ ਬਲਜਿੰਦਰ ਸਿੰਘ ਦੀ ਬੀਤੇ ਦਿਨ ਸੜਕਾਂ ਹਾਦਸੇ ਵਿੱਚ ਜਾਂਚ ਚਲੀ ਗਈ ਹੈ ਜਿਸ ਨੂੰ ਲੈ ਕੇ ਉਹਨਾਂ ਵੱਲੋਂ ਪਰਿਵਾਰ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਦੁੱਖ ਸਾਂਝਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਬਲਜਿੰਦਰ ਸਿੰਘ ਦੇ ਪਰਿਵਾਰ ਦੇ ਨਾਲ ਖੜੀ ਹੈ।

Video Thumbnail
Share
Advertisement
Read More