Videos

Ajnala News: ਦਿਨ-ਦਿਹਾੜੇ ਪਿਸਤੌਲ ਦੀ ਨੋਕ 'ਤੇ ਸੁਨਿਆਰੇ ਦੀ ਦੁਕਾਨ 'ਚ ਲੁੱਟ, ਵੇਖੋ CCTV

Ajnala News: ਅਜਨਾਲਾ ਸ਼ਹਿਰ ਅੰਦਰ ਦਿਨ ਦਿਹਾੜੇ ਦੋ ਨਕਾਬ ਪੋਸ਼ ਲੁਟੇਰਿਆਂ ਵੱਲੋਂ ਗੰਨ ਪੁਆਇੰਟ ਉੱਤੇ ਜਿਊਲਰਜ਼ ਦੀ ਦੁਕਾਨ 'ਤੇ ਵੱਡੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇਣ ਦਾ ਮਾਮਲਾ ਸਹਾਮਣੇ ਆਇਆ ਹੈ। ਜਿਸ ਦੀ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ, ਦੋ ਨਕਾਬਪੋਸ਼ ਲੁਟੇਰੇ ਦੁਕਾਨ ਅੰਦਰ ਦਾਖਲ ਹੋਏ ਜਿੱਥੇ ਉਹਨਾਂ ਵੱਲੋਂ ਪਿਸਤੌਲ ਦੀ ਨੋਕ ਉੱਪਰ ਦੁਕਾਨਦਾਰ ਕੋਲੋਂ 6 ਕਿਲੋ ਚਾਂਦੀ, 12 ਤੋਲੇ ਸੋਨੇ ਦੇ ਗਹਿਣੇ ਅਤੇ ਕੈਸ਼ ਲੈ ਕੇ ਫਰਾਰ ਹੋ ਗਏ। ਘਟਨਾ ਸਬੰਧੀ ਪਤਾ ਲੱਗਦੇ ਹੀ ਡੀਐਸਪੀ ਅਜਨਾਲਾ ਗੁਰਵਿੰਦਰ ਸਿੰਘ ਸਮੇਤ ਹੋਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚੇ ਗਏ। ਜਿਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ।

Video Thumbnail
Share
Advertisement
Read More