Amritsar News: ਬੀਤੇ ਦਿਨੀਂ ਅੰਮ੍ਰਿਤਸਰ ਦੇ ਕਈ ਇਲਾਕਿਆਂ ਵਿੱਚ ਹੋਈ ਭਾਰੀ ਗੜੇਬਾਰੀ ਕਰਨ ਫਸਲਾਂ ਦੇ ਹੋਏ ਸੰਭਾਵੀ ਨੁਕਸਾਨ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਮਾਲ ਵਿਭਾਗ ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀ ਪਿੰਡਾਂ ਵਿੱਚ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈ ਰਹੇ ਹਨ। ਇਹ ਟੀਮਾਂ ਸਾਰੇ ਪੀੜਿਤ ਪਿੰਡਾਂ ਦੇ ਵਿੱਚ ਪਹੁੰਚ ਕਰ ਰਹੀਆਂ ਹਨ, ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਫਸਲਾਂ ਸਬੰਧੀ ਹੋਏ ਨੁਕਸਾਨ ਬਾਰੇ ਰਿਪੋਰਟ ਦੇਣ ਲਈ ਹੈਲਪਲਾਈਨ ਨੰਬਰ ਵੀ ਜਾਰੀ ਕੀਤਾ ਹੈ। ਜੇਕਰ ਕਿਸੇ ਨੂੰ ਵੀ ਕੋਈ ਸਹਾਇਤਾ ਦੀ ਲੋੜ ਹੈ ਜਾਂ ਆਪਣੀ ਫਸਲ ਸਬੰਧੀ ਕੁਝ ਵੀ ਦੱਸਣਾ ਚਾਹੁੰਦੇ ਹਨ ਤਾਂ ਇਸ ਹੈਲਪ ਲਾਈਨ ਨੰਬਰ 9815828858 ਉਤੇ ਵੀ ਸੰਪਰਕ ਕਰ ਸਕਦੇ ਹੈ। ਡਿਪਟੀ ਕਮਿਸ਼ਨਰ ਨੇ ਇਹ ਜਾਣਕਾਰੀ ਦਿੰਦੇ ਹੋਏ ਵਿਭਾਗਾਂ ਨੂੰ ਹਦਾਇਤ ਵੀ ਕੀਤੀ ਕਿ ਉਹ ਪਿੰਡਾਂ ਵਿੱਚ ਇਸ ਸਬੰਧੀ ਅਨਾਊਂਸਮੈਂਟ ਵੀ ਕਰਵਾਉਣ।
More Videos
More Videos
More Videos
More Videos
More Videos