Anganwadi Workers Strike: ਮੰਗਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਆਂਗਣਵਾੜੀ ਵਰਕਰ ਯੂਨੀਅਨ ਦੀ ਪ੍ਰਧਾਨ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਸਰਕਾਰ ਨੂੰ 60 ਫ਼ੀਸਦੀ ਰਾਸ਼ੀ ਮੋਬਾਇਲ ਖਰੀਦਣ ਲਈ ਸੱਤ ਸਾਲ ਪਹਿਲਾਂ ਜਾਰੀ ਕੀਤੀ ਗਈ ਸੀ ਪਰ ਹੁਣ ਤੱਕ ਇੱਕ ਵੀ ਆਂਗਣਵਾੜੀ ਵਰਕਰ ਨੂੰ ਮੋਬਾਈਲ ਫੋਨ ਨਹੀਂ ਦਿੱਤਾ ਗਿਆ। ਅਗਲੀ ਮੰਗ ਬਾਰੇ ਉਹਨਾਂ ਵੱਲੋਂ ਦੱਸਿਆ ਗਿਆ ਕਿ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰੋਗਰਾਮ ਵਿੱਚ ਓਟੀਪੀ ਦੀ ਵਰਤੋਂ ਕੀਤੀ ਜਾਂਦੀ ਹੈ ਜਿਸ ਕਾਰਨ ਲਗਾਤਾਰ ਆਂਗਣਵਾੜੀ ਵਰਕਰ ਸਾਈਬਰ ਠੱਗੀ ਦਾ ਸ਼ਿਕਾਰ ਹੋ ਰਹੇ ਹਨ। ਜਿਸ ਕਾਰਨ ਉਨ੍ਹਾਂ ਵੱਲੋਂ ਕਿਹਾ ਗਿਆ ਕਿ ਓਟੀਪੀ ਰਾਹੀਂ ਚਲਾਏ ਜਾ ਰਹੇ ਪ੍ਰੋਗਰਾਮ ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕੀਤਾ ਜਾਵੇ।
More Videos
More Videos
More Videos
More Videos
More Videos