Delhi News: ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਖਰਾਬ ਪ੍ਰਦਰਸ਼ਨ ਤੋਂ ਬਾਅਦ ਪੰਜਾਬ ਦੀ ਲੀਡਰਸ਼ਿਪ ਨੂੰ ਦਿੱਲੀ ਬੁਲਾਇਆ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਵਿਧਾਇਕਾਂ ਸਮੇਤ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ। ਪੰਜਾਬ 'ਆਪ' ਵਿਧਾਇਕ ਅਨਮੋਲ ਗਗਨ ਮਾਨ 'ਆਪ' ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਬੁਲਾਈ ਗਈ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਪੂਰਥਲਾ ਹਾਊਸ ਪਹੁੰਚੇ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ , "ਉਹ ਅਰਵਿੰਦ ਕੇਜਰੀਵਾਲ ਵੱਲੋਂ ਬੁਲਾਈ ਗਈ ਮੀਟਿੰਗ ਲਈ ਆਏ ਹਨ। ਪੰਜਾਬ ਵਿੱਚ ਸਰਕਾਰ ਵਧੀਆ ਕੰਮ ਕਰ ਰਹੀ ਹੈ।"