Videos

Baisakhi 2024: ਰਾਜਸਥਾਨ ਦੇ ਸੰਤ ਮਹਾਂਪੁਰਸ਼ਾਂ ਵੱਲੋਂ ਮਿਰਚਾਂ ਦਾ ਲੰਗਰ ਸੰਗਤਾਂ ਲਈ ਬਣਿਆ ਖਿੱਚ ਦਾ ਕੇਂਦਰ

Baisakhi Chilli Langar 2024/ਕੁਲਬੀਰ ਬੀਰਾ: ਖਾਲਸੇ ਦੇ ਸਾਜਨਾ ਦਿਵਸ ਵਿਸਾਖੀ ਮੌਕੇ ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਦੇਸ਼ ਵਿਦੇਸ਼ ਤੋਂ ਪੁੱਜ ਰਹੀਆਂ ਹਨ ਉੱਥੇ ਹੀ ਸੰਗਤਾਂ ਦੀ ਆਮਦ ਨੂੰ ਦੇਖਦੇ ਹੋਏ ਵੱਖ-ਵੱਖ ਸੰਸਥਾਵਾਂ ਮਹਾਂਪੁਰਸ਼ਾਂ ਵੱਲੋਂ ਲੰਗਰਾਂ ਦੇ ਪ੍ਰਬੰਧ ਕੀਤੇ ਗਏ ਹਨ। ਇਹਨਾਂ ਲੰਗਰਾਂ ਵਿੱਚੋਂ ਰਾਜਸਥਾਨ ਦੇ ਸੰਤ ਮਹਾਂਪੁਰਸ਼ਾਂ ਵੱਲੋਂ ਮਿਰਚਾਂ ਦਾ ਲੰਗਰ ਸੰਗਤਾਂ ਦੀ ਖਿੱਚ ਦਾ ਕੇਂਦਰ ਬਣ ਰਿਹਾ ਹੈ। ਲੰਗਰ ਦੇ ਪ੍ਰਬੰਧਕ ਬਾਬਾ ਲਾਲ ਦਾਸ ਨੇ ਦੱਸਿਆ ਕਿ ਉਹਨਾਂ ਨੂੰ ਹੁਣ ਮਿਰਚਾਂ ਵਾਲੇ ਬਾਬੇ ਦੇ ਨਾਮ ਨਾਲ ਜਾਣਿਆ ਜਾਂਦਾ ਹੈ। ਉਹਨਾਂ ਦੱਸਿਆ ਕਿ ਉਹ ਵਿਸਾਖੀ ਲਈ ਸਪੈਸ਼ਲ ਔਰਗੈਨਿਕ ਮਿਰਚਾਂ ਦੀ ਖੇਤੀ ਕਰਵਾ ਕੇ ਲੰਗਰ ਲਗਾਉਂਦੇ ਹਨ ਅਤੇ ਰਾਜਸਥਾਨ ਦੀਆਂ ਸੰਗਤਾਂ ਵਿੱਚ ਇਸ ਲੰਗਰ ਨੂੰ ਲੈ ਕੇ ਭਾਰੀ ਉਤਸਾਹ ਹੁੰਦਾ ਹੈ ਅਤੇ ਵੱਡੀ ਗਿਣਤੀ ਵਿੱਚ ਨੌਜਵਾਨ ਅਤੇ ਬੀਬੀਆਂ ਰਾਜਸਥਾਨ ਤੋਂ ਲੰਗਰ ਵਿੱਚ ਸੇਵਾ ਕਰਨ ਲਈ ਪੁੱਜਦੀਆਂ ਹਨ।

Video Thumbnail
Share
Advertisement

More Videos

More Videos

More Videos

More Videos

More Videos

Read More