Balbir Rajewal: ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਨੇ ਅੱਜ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ ਨੂੰ ਸਿਰਫ਼ ਅੰਕੜਿਆਂ ਦਾ ਖੇਲ ਦੱਸਿਆ। ਉਨ੍ਹਾਂ ਨੇ ਕਿਹਾ ਕਿ ਇਸ ਬਜਟ ਵਿੱਚ ਕਿਸਾਨਾਂ ਲਈ ਕੁਝ ਨਹੀਂ ਹੈ। ਬਜਟ ਵਿੱਚ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਲਈ ਗਰੰਟੀ ਕਾਨੂੰਨ ਅਤੇ ਕਿਸਾਨੀ ਕਰਜ਼ਿਆਂ ਦੀ ਮਾਫੀ ਲਈ ਇੱਕ ਕਦਮ ਵੀ ਨਹੀਂ ਪੁੱਟਿਆ ਗਿਆ। ਉਨ੍ਹਾਂ ਨੇ ਕਿਹਾ ਕਿ ਇਹ ਸਾਰੇ ਦਾ ਸਾਰਾ ਬਜਟ ਹੀ ਕਾਰਪੋਰੇਟ ਅਦਾਰਿਆਂ ਦੇ ਹਿੱਤਾਂ ਦੀ ਪੂਰਤੀ ਕਰਦਾ ਹੈ ਅਤੇ ਕਿਸਾਨਾਂ ਲਈ ਹੁਣ ਚੌਕਸ ਹੋਣ ਦਾ ਸਮਾਂ ਆ ਗਿਆ ਹੈ।
More Videos
More Videos
More Videos
More Videos
More Videos