Kejriwal Security Withdrawal: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਪੰਜਾਬ ਪੁਲਿਸ ਦੀ ਸੁਰੱਖਿਆ ਵਾਪਸ ਲੈਣ ਉਤੇ ਮਾਮਲਾ ਭਖਦਾ ਜਾ ਰਿਹਾ ਹੈ। ਪੰਜਾਬ ਭਾਜਪਾ ਦੇ ਸੀਨੀਅਰ ਆਗੂ ਹਰਜੀਤ ਗਰੇਵਾਲ ਨੇ ਆਮ ਆਦਮੀ ਪਾਰਟੀ ਉਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਦਿੱਲੀ ਵਿੱਚ ਚੋਣ ਜ਼ਾਬਤਾ ਲੱਗਿਆ ਹੈ ਤੇ ਚੋਣ ਕਮਿਸ਼ਨ ਦੇ ਕਹਿਣ ਉਤੇ ਸੁਰੱਖਿਆ ਵਾਪਸ ਹੋਈ ਹੈ। ਆਮ ਆਦਮੀ ਪਾਰਟੀ ਵਾਲੇ ਦਿੱਲੀ ਪੁਲਿਸ ਦਾ ਹਵਾਲਾ ਦੇ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
More Videos
More Videos
More Videos
More Videos
More Videos