Lehragaga News: ਕੈਬਨਿਟ ਮੰਤਰੀ ਬਰਿੰਦਰ ਗੋਇਲ ਅਮਰੀਕਾ ਤੋਂ ਡਿਪੋਰਟ ਹੋਏ ਲਹਿਰਾਗਾਗਾ ਦੇ ਪਿੰਡ ਗੁਰਨੇ ਖੁਰਦ ਦੇ ਨੌਜਵਾਨ ਨੂੰ ਮਿਲਣ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਬਹੁਤ ਲੋਕ ਅਜਿਹੇ ਹਨ ਜਿਨ੍ਹਾਂ ਨੇ ਆਪਣੀਆਂ ਜ਼ਮੀਨਾਂ ਵੇਚ ਕੇ ਜਾਂ ਗਹਿਣੇ ਕਰਕੇ ਬੱਚਿਆਂ ਨੂੰ ਵਿਦੇਸ਼ ਭੇਜ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਅਮਰੀਕਾ ਵੱਲੋਂ ਨੌਜਵਾਨਾਂ ਨੂੰ ਮੁਲਜ਼ਮ ਦੀ ਤਰ੍ਹਾਂ ਪੈਰਾਂ ਵਿੱਚ ਬੇੜੀਆਂ ਪਾ ਕੇ ਭਾਰਤ ਦੀ ਧਰਤੀ ਉਤੇ ਭੇਜਿਆ ਗਿਆ ਹੈ। ਜਿਸ ਤਰ੍ਹਾਂ ਅਮਰੀਕਾ ਨੇ ਉਨ੍ਹਾਂ ਲੋਕਾਂ ਨਾਲ ਸਲੂਕ ਕੀਤਾ ਗਿਆ ਤਾਂ ਇਸ ਦੀ ਜ਼ਿੰਮੇਵਾਰੀ ਸਿੱਧੀ ਹੀ ਸਿੱਧੀ ਕੇਂਦਰ ਦੀ ਹੈ ਤੇ ਕੇਂਦਰ ਨੂੰ ਪਹਿਲਾਂ ਅਮਰੀਕਾ ਨਾਲ ਗੱਲਬਾਤ ਕਰਨੀ ਚਾਹੀਦੀ ਸੀ। ਉਨ੍ਹਾਂ ਨੇ ਕਿਹਾ ਪੰਜਾਬ ਦੀ ਧਰਤੀ ਉਤੇ ਉਤਾਰਨ ਦੀ ਬਜਾਏ ਦਿੱਲੀ ਕਿਉਂ ਨਹੀਂ ਉਤਾਰਿਆ ਗਿਆ ਇਸ ਦੀ ਜ਼ਿੰਮੇਵਾਰੀ ਵੀ ਕੇਂਦਰ ਸਰਕਾਰ ਹੈ। ਉਨ੍ਹਾਂ ਨੇ ਕਿਹਾ ਕਿ ਜਿਹੜੇ ਨੌਜਵਾਨ ਅਮਰੀਕਾ ਤੋਂ ਆਏ ਹਨ ਉਨ੍ਹਾਂ ਲਈ ਪੰਜਾਬ ਸਰਕਾਰ ਕੁਝ ਨਾ ਕੁਝ ਕਰੇਗੀ।
More Videos
More Videos
More Videos
More Videos
More Videos