Barinder Goyal: ਨਵਨਿਯੁਕਤ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਆਪਣਾ ਕਾਰਜਭਾਰ ਸੰਭਾਲਿਆ। ਬਰਿੰਦਰ ਕੁਮਾਰ ਗੋਇਲ ਨੂੰ ਖਣਨ ਅਤੇ ਭੂ-ਵਿਗਿਆਨ, ਜਲ ਸਰੋਤ, ਜ਼ਮੀਨ ਅਤੇ ਪਾਣੀ ਦੀ ਸੰਭਾਲ ਦੀ ਜ਼ਿੰਮੇਵਾਰੀ ਦਿੱਤੀ ਗਈ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵਿੱਚ ਬਰਿੰਦਰ ਕੁਮਾਰ ਗੋਇਲ ਸੰਗਰੂਰ ਜ਼ਿਲ੍ਹੇ ਦੇ ਲਹਿਰਾਗਾਗਾ ਵਿਧਾਨ ਸਭਾ ਹਲਕਾ ਤੋਂ ਵਿਧਾਇਕ ਹਨ ਜੋ ਕਿ ਬੀ.ਐਲ.ਐਲ.ਬੀ ਦੀ ਸਿੱਖਿਆ ਪ੍ਰਾਪਤ ਕਰਨ ਤੋਂ ਬਾਅਦ ਪੇਸ਼ੇ ਵੱਲੋਂ ਵਕੀਲ ਹਨ ਅਤੇ ਉਹ ਕਾਰੋਬਾਰੀ ਵੀ ਹਨ।