Videos

ਬਿਕਰਮ ਮਜੀਠੀਆ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦਾ ਵੱਡਾ ਬਿਆਨ

Charanjit Singh Channi: ਪੰਜਾਬ ਵਿੱਚ ਕਾਂਗਰਸ ਦੇ ਸੰਸਦ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ 'ਤੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਨੇ ਮਜੀਠੀਆ ਖ਼ਿਲਾਫ਼ ਉਹੀ ਕੇਸ ਦਰਜ ਕੀਤਾ ਹੈ ਜੋ ਉਨ੍ਹਾਂ ਨੇ ਕਾਂਗਰਸ ਸਰਕਾਰ ਦੌਰਾਨ ਕਰਵਾਇਆ ਸੀ। ਚੰਨੀ ਨੇ ਸਾਫ ਕਿਹਾ ਕਿ ਮਜੀਠੀਆ ਉੱਤੇ ਮਾਮਲਾ ਦਰਜ ਕਰਵਾਉਣ ਵਾਲੇ ਉਹ ਖੁਦ ਸਨ ਅਤੇ ਉਹਨਾਂ ਦੀ ਕਾਰਵਾਈ ਦੇ ਨਤੀਜੇ ਵਜੋਂ ਹੀ ਮਜੀਠੀਆ ਨੂੰ ਜੇਲ ਹੋਈ। ਉਨ੍ਹਾਂ ਕਿਹਾ ਕਿ ਜਦੋਂ ਉਹ ਮੁੱਖ ਮੰਤਰੀ ਸਨ, ਤਾਂ ਨਸ਼ਿਆਂ ਵਿਰੁੱਧ ਯੁੱਧ ਸ਼ੁਰੂ ਕੀਤਾ ਗਿਆ ਸੀ ਅਤੇ ਹਾਈਕੋਰਟ ਦੀ ਆਗਿਆ ਲੈ ਕੇ ਹੀ ਮਜੀਠੀਆ ਉੱਤੇ ਮਾਮਲਾ ਦਰਜ ਕੀਤਾ ਗਿਆ। ਚੰਨੀ ਨੇ ਕਿਹਾ ਕਿ ਜੇਕਰ ਇਸ ਪਰਚੇ ਵਿੱਚ ਮਜੀਠੀਆ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਗਵਾਹੀ ਦੀ ਲੋੜ ਹੈ ਤਾਂ ਉਹ ਤਿਆਰ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਖ਼ਿਲਾਫ਼ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਹ ਕਿਸੇ ਵੀ ਨਸ਼ਾ ਤਸਕਰ ਦਾ ਸਮਰਥਨ ਨਹੀਂ ਕਰ ਰਹੇ ਹਨ। ਸਗੋਂ ਉਹ ਹਮੇਸ਼ਾ ਨਸ਼ਾ ਤਸਕਰਾਂ ਖ਼ਿਲਾਫ਼ ਰਹੇ ਹਨ।

Video Thumbnail
Share
Advertisement

More Videos

More Videos

More Videos

More Videos

More Videos

Read More