ਕਾਂਗਰਸ ਪਾਰਟੀ ਵੱਲੋਂ ਪੂਰੇ ਦੇਸ਼ ਦੇ ਵਿੱਚ ਰਾਹੁਲ ਗਾਂਧੀ ਦੀ ਅਗਵਾਈ ਦੇ ਵਿੱਚ ਸੰਵਿਧਾਨ ਬਚਾਓ ਸਭਾਵਾਂ ਕੀਤੀਆਂ ਜਾ ਰਹੀਆਂ ਹਨ। ਜਿਸ ਦੇ ਤਹਿਤ ਅੱਜ ਫਰੀਦਕੋਟ ਦੇ ਵਿੱਚ ਵੀ ਸੰਵਿਧਾਨ ਬਚਾਓ ਰੈਲੀ ਕੀਤੀ ਗਈ। ਰੈਲੀ ਵਿੱਚ ਵੱਡੀ ਗਿਣਤੀ ਦੇ ਵਿੱਚ ਕਾਂਗਰਸ ਪਾਰਟੀ ਦੇ ਵਰਕਰ ਪਹੁੰਚੇ ਅਤੇ ਇਸ ਵਿੱਚ ਪਾਰਟੀ ਪ੍ਰਧਾਨ ਰਾਜਾ ਵੜਿੰਗ ਵੀ ਵਿਸ਼ੇਸ਼ ਤੌਰ ਉੱਤੇ ਪਹੁੰਚੇ।