Nabha News: ਏਸ਼ੀਆ ਦੀ ਦੂਜੀ ਵੱਡੀ ਨਾਭਾ ਦੀ ਅਨਾਜ ਮੰਡੀ ਵਿੱਚ ਡਿਵੀਜ਼ਨ ਕਮਿਸ਼ਨਰ ਪਟਿਆਲਾ ਤੇ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਦੌਰਾ ਕੀਤਾ। ਉਨ੍ਹਾਂ ਨੇ ਕਿਸਾਨਾਂ ਤੇ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦੇ ਹੱਲ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਡਿਵੀਜ਼ਨ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਲਿਫਟਿੰਗ ਦੀ ਸਮੱਸਿਆ ਜ਼ਰੂਰ ਆ ਰਹੀ ਸੀ ਉਸ ਦਾ ਹੱਲ ਹੋ ਚੁੱਕਿਆ ਹੈ। ਨਾਭਾ ਮੰਡੀ ਵਿਚੋਂ ਕਾਫੀ ਲਿਫਟਿੰਗ ਹੋ ਚੁੱਕੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਸਾਰਾ ਮਸਲਾ ਹੱਲ ਹੋ ਜਾਵੇਗਾ। ਇਸ ਮੌਕੇ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਨਾਭਾ ਮੰਡੀ ਵਿੱਚ ਪਹੁੰਚੇ ਜਿੱਥੋਂ ਕਿ ਪ੍ਰਬੰਧ ਵਧੀਆ ਨਜ਼ਰ ਆ ਰਹੇ ਹਨ ਅਤੇ ਕਿਸਾਨਾਂ ਆੜ੍ਹਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਹਨ।
More Videos
More Videos
More Videos
More Videos
More Videos