Sarvan Singh Pandher Video: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਸੰਸਦ ਦਾ ਸੈਸ਼ਨ ਚੱਲ ਰਿਹਾ ਹੈ, ਕੋਈ ਵੀ ਕਿਸਾਨਾਂ ਦੀ ਗੱਲ ਨਹੀਂ ਕਰਦਾ ਹਰ ਕੋਈ ਪੂੰਜੀਪਤੀਆਂ ਦੀ ਗੱਲ ਕਰਦਾ ਹੈ। ਵਿਰੋਧੀ ਧਿਰ ਵੱਲੋਂ ਚੁਣੇ ਗਏ ਸੰਸਦ ਮੈਂਬਰ ਚੋਣਾਂ ਦੌਰਾਨ ਵੋਟਾਂ ਲੈਣ ਲਈ ਕਿਸਾਨਾਂ ਦੀਆਂ ਗੱਲਾਂ ਕਰਦੇ ਹਨ ਅਤੇ ਉਸ ਤੋਂ ਬਾਅਦ ਉਨ੍ਹਾਂ ਨੂੰ ਯਾਦ ਵੀ ਨਹੀਂ ਹੁੰਦਾ। ਉਨ੍ਹਾਂ ਕਿਹਾ ਕਿ 1996 ਤੋਂ ਹੁਣ ਤੱਕ ਛੇ ਲੱਖ ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ, ਇਹ ਸੁਪਰੀਮ ਕੋਰਟ ਦੀ ਕਮੇਟੀ ਦੀ ਰਿਪੋਰਟ ਹੈ।ਕੇਂਦਰ ਸਰਕਾਰ ਸਿਰ 76 ਹਜ਼ਾਰ ਕਰੋੜ ਦਾ ਕਰਜ਼ਾ ਹੈ ਅਤੇ ਪੂਰੇ ਪੰਜਾਬ ਸਿਰ 73 ਹਜ਼ਾਰ ਕਰੋੜ ਦਾ ਕਰਜ਼ਾ ਹੈ ਸਰਕਾਰ ਨੂੰ ਕਿਸਾਨਾਂ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ। 6 ਦਸੰਬਰ ਨੂੰ ਦਿੱਲੀ ਵੱਲ ਮਾਰਚ ਕੀਤਾ ਜਾਵੇਗਾ ਅਤੇ ਇਸ ਸਬੰਧੀ ਪੂਰੀ ਜਾਣਕਾਰੀ ਅੱਜ ਦੁਪਹਿਰ 11 ਵਜੇ ਕਿਸਾਨ ਭਵਨ ਵਿਖੇ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਜਾਵੇਗੀ।
More Videos
More Videos
More Videos
More Videos
More Videos