Fatehgarh Sahib News: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ, ਯੁੱਧ ਨਸ਼ੇ ਵਿਰੁੱਧ, ਦੇ ਹਿੱਸੇ ਵਜੋਂ, ਅੱਜ ਬੱਸੀ ਪਠਾਣਾ ਵਿੱਚ ਐਸਡੀਐਮ ਹਰਵੀਰ ਕੌਰ ਦੀ ਅਗਵਾਈ ਹੇਠ ਇੱਕ ਜਾਗਰੂਕਤਾ ਰੈਲੀ ਕੱਢੀ ਗਈ। ਇਹ ਰੈਲੀ ਆਈਟੀਆਈ ਬੱਸੀ ਪਠਾਣਾ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਲੰਘਦੀ ਹੋਈ ਆਈਟੀਆਈ ਵਿਖੇ ਸਮਾਪਤ ਹੋਈ। ਇਸ ਮੌਕੇ ਬੱਸੀ ਪਠਾਣਾ ਦੇ ਐਸਡੀਐਮ ਹਰਵੀਰ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਇਹ ਰੈਲੀ ਆਈਟੀਆਈ ਦੇ ਵਿਦਿਆਰਥੀਆਂ ਨੂੰ ਨਾਲ ਲੈ ਕੇ ਕੱਢੀ ਜਾ ਰਹੀ ਹੈ। ਇਹ ਰੈਲੀ ਆਈਟੀਆਈ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਜਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਅਤੇ ਉਨ੍ਹਾਂ ਕਿਹਾ ਕਿ ਉਹ ਆਮ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕਰ ਰਹੇ ਹਨ ਅਤੇ ਜੇਕਰ ਕੋਈ ਵਿਅਕਤੀ ਨਸ਼ਿਆਂ ਦਾ ਆਦੀ ਹੈ ਤਾਂ ਪ੍ਰਸ਼ਾਸਨ ਵੀ ਉਸਨੂੰ ਨਸ਼ਿਆਂ ਤੋਂ ਛੁਟਕਾਰਾ ਦਿਵਾਉਣ ਵਿੱਚ ਮਦਦ ਕਰੇਗਾ।