Fatehgarh Sahib News: ਅੱਜ ਦੇਸ਼ ਭਰ ਵਿੱਚ ਈਦ-ਉਲ-ਫਿਤਰ ਦਾ ਪਵਿੱਤਰ ਤਿਉਹਾਰ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਦੇ ਰੋਜ਼ਾ ਸ਼ਰੀਫ ਵਿਖੇ ਮੁਸਲਿਮ ਭਾਈਚਾਰੇ ਨੇ ਈਦ-ਉਲ-ਫਿਤਰ ਉਤਸਾਹ ਅਤੇ ਸ਼ਰਧਾ ਨਾਲ ਮਨਾਇਆ। ਨਮਾਜ਼ ਅਦਾ ਕਰਨ ਤੋਂ ਬਾਅਦ ਮੁਸਲਿਮ ਭਾਈਚਾਰੇ ਨੇ ਇੱਕ ਦੂਜੇ ਨੂੰ ਗਲੇ ਲਗਾਇਆ ਅਤੇ ਇੱਕ ਦੂਜੇ ਨੂੰ ਈਦ ਦੀਆਂ ਮੁਬਾਰਕਾਂ ਦਿੱਤੀਆਂ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰੋਜ਼ਾ ਸ਼ਰੀਫ ਦੇ ਖਲੀਫ਼ਾ ਸਈਦ ਮੁਹੰਮਦ ਸਦੀਕ ਰਜ਼ਾ ਮੁਜਾਜ਼ਾਦੀ ਨੇ ਕਿਹਾ ਕਿ ਈਦ-ਉਲ-ਫਿਤਰ ਦਾ ਪਵਿੱਤਰ ਤਿਉਹਾਰ ਰਮਜ਼ਾਨ ਦੇ ਮਹੀਨੇ ਦੇ ਰੋਜ਼ੇ ਰੱਖਣ ਤੋਂ ਬਾਅਦ ਮਨਾਇਆ ਜਾਂਦਾ ਹੈ। ਈਦ ਦਾ ਤਿਉਹਾਰ ਆਪਸੀ ਪਿਆਰ, ਮੁਹੱਬਤ, ਏਕਤਾ ਅਤੇ ਭਾਈਚਾਰੇ ਨੂੰ ਮਜ਼ਬੂਤ ਕਰਦਾ ਹੈ।
More Videos
More Videos
More Videos
More Videos
More Videos