ਥਾਣਾ ਸਾਈਬਰ ਕ੍ਰਾਈਮ ਫਤਿਹਗੜ੍ਹ ਸਾਹਿਬ ਦੀ ਪੁਲਿਸ ਨੇ ਡਿਜੀਟਲ ਗ੍ਰਿਫਤਾਰੀ ਦਾ ਡਰਾਵਾ ਦੇਕੇ ਹਰਪਾਲ ਸਿੰਘ ਨਾਮਕ ਵਿਅਕਤੀ ਤੋਂ 30 ਲੱਖ ਰੁਪਏ ਦੀ ਡਿਜੀਟਲ ਠੱਗੀ ਮਾਰਨ ਦੇ ਮਾਮਲੇ ਵਿੱਚ ਹੁਣ ਤੱਕ ਚਾਰ ਵਿਅਕਤੀ ਨੂੰ ਕਾਬੂ ਕੀਤਾ ਹੈ। ਫਤਿਹਗੜ੍ਹ ਸਾਹਿਬ ਦੇ ਐਸਐਸਪੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਪਰਸਨ ਨੂੰ 10 ਅਪ੍ਰੈਲ ਨੂੰ ਹਰਪਾਲ ਸਿੰਘ ਚੀਮਾ ਦੇ ਵੱਲੋਂ ਇੱਕ ਸ਼ਿਕਾਇਤ ਦਰਜ ਕੀਤੀ ਗਈ ਸੀ ਕਿ ਉਹਨਾਂ ਦੇ ਨਾਲ ਡਿਜੀਟਲ ਰੈਸਟਰੇ ਤੌਰ ਤੇ 30 ਲੱਖ ਰੁਪਏ ਦੀ ਠੱਗੀ ਹੋਈ ਹੈ।