Videos

Mohali News: ਮੋਹਾਲੀ ਵਿੱਚ ਪਿਓ-ਪੁੱਤ ਦੀ ਸ਼ਰੇਆਮ ਕੀਤੀ ਕੁੱਟਮਾਰ; ਘਟਨਾ ਸੀਸੀਟੀਵੀ ਵਿੱਚ ਕੈਦ

Mohali News: ਮੋਹਾਲੀ ਫੇਸ 10 ਵਿੱਚ ਕੈਮਿਸਟ ਦੀ ਦੁਕਾਨ ਚਲਾਉਣ ਵਾਲੇ ਪਿਉਂ-ਪੁੱਤ ਉਤੇ ਹੋਏ ਜਾਨਲੇਵਾ ਹਮਲੇ ਦੀ ਸੀਸੀਟੀਵੀ ਫੋਟੋ ਦੇ ਆਧਾਰ ਉਤੇ ਮੋਹਾਲੀ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਸਾਰੇ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਡੀਐਸਪੀ ਸਿਟੀ 2 ਹਰਸਿਮਰਨ ਸਿੰਘ ਬੱਲ ਨੇ ਦੱਸਿਆ ਕੇ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਨੇ ਮੁੱਢਲੀ ਪੁੱਛਗਿੱਛ ਦੌਰਾਨ ਦੱਸਿਆ ਹੈ ਕਿ ਇਨ੍ਹਾਂ ਵਿਅਕਤੀਆਂ ਨੇ ਉਕਤ ਘਟਨਾ ਨੂੰ ਮੋਹਾਲੀ ਨਿਵਾਸੀ ਅਤੇ ਸਿਆਸੀ ਪਾਰਟੀ ਨਾਲ ਸਬੰਧ ਰੱਖਣ ਵਾਲੇ ਵਿਅਕਤੀ ਤੋਂ ਸੁਪਾਰੀ ਲੈ ਕੇ ਅੰਜਾਮ ਦਿੱਤੀ ਗਈ ਸੀ। ਸੁਪਾਰੀ ਦੇਣ ਵਾਲੇ ਵਿਅਕਤੀ ਦੀ ਕੈਮਿਸਟ ਮਾਲਕ ਨਾਲ ਪਹਿਲਾਂ ਤੋਂ ਰੰਜਿਸ਼ ਚੱਲ ਰਹੀ ਸੀ। ਜ਼ਿਕਰਯੋਗ ਹੈ ਕਿ ਮੋਹਾਲੀ ਫੇਸ 10 ਵਿਖੇ ਕੈਮਿਸਟ ਦੀ ਦੁਕਾਨ ਚਲਾਉਣ ਵਾਲੇ ਪਿਓ ਪੁੱਤ ਨਾਲ ਕੁਝ ਵਿਅਕਤੀਆਂ ਵੱਲੋਂ ਜਾਨਲੇਵਾ ਹਮਲਾ ਕਰਦਿਆਂ ਕੁੱਟਮਾਰ ਕੀਤੀ ਗਈ ਸੀ, ਜਿਸ ਦੀ ਪੂਰੀ ਵਾਰਦਾਤ ਦੁਕਾਨ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋਈ ਸੀ।

Video Thumbnail
Share
Advertisement
Read More