Gurdaspur News: ਗੁਰਦਾਸਪੁਰ ਵਿੱਚ ਪੁਲਿਸ ਸਾਂਝ ਕੇਂਦਰ ਦੀ ਇੰਚਾਰਜ ਮਹਿਲਾ ਇੰਸਪੈਕਟਰ ਇੰਦਰਬੀਰ ਕੌਰ ਨੂੰ ਭ੍ਰਿਸ਼ਟਾਚਾਰ ਦੇ ਆਰੋਪਾਂ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰ ਦੀ ਇੰਚਾਰਜ ਇੰਸਪੈਕਟਰ ਇੰਦਰਬੀਰ ਕੌਰ ਸਾਂਝ ਕੇਂਦਰ ਵਿੱਚ ਤਾਇਨਾਤ ਹੋਰ ਪੁਲਿਸ ਮੁਲਾਜ਼ਮਾਂ ਤੋਂ ਨਿਯਮਿਤ ਤੌਰ 'ਤੇ ਪੈਸੇ ਵਸੂਲਦੀ ਸੀ। ਇਹ ਮਾਮਲਾ ਉਦੋਂ ਸਾਹਮਣੇ ਆਇਆ ਜਦੋਂ ਇੱਕ ਪੁਲਿਸ ਮੁਲਾਜ਼ਮ ਨੇ ਉੱਚ ਅਧਿਕਾਰੀਆਂ ਨੂੰ ਸ਼ਿਕਾਇਤ ਕੀਤੀ। ਸ਼ਿਕਾਇਤ ਦੀ ਮੁੱਢਲੀ ਜਾਂਚ ਵਿੱਚ ਆਰੋਪਾਂ ਦੀ ਪੁਸ਼ਟੀ ਹੋਣ ਤੋਂ ਬਾਅਦ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ।
More Videos
More Videos
More Videos
More Videos
More Videos