Giddarbaha News: ਜਿਥੇ ਦੇਸ਼ ਵਿੱਚ ਅੱਜ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ ਉਥੇ ਹੀ ਹਲਕਾ ਗਿੱਦੜਬਾਹਾ ਟ੍ਰੈਫ਼ਿਕ ਪੁਲਿਸ ਵੱਲੋਂ ਅੱਜ ਦੇ ਦਿਨ ਵਾਹਨ ਚਾਲਕਾਂ ਨੂੰ ਰੋਕ ਕੇ ਟ੍ਰੈਫਿਕ ਨਿਯਮਾਂ ਬਾਰੇ ਦੱਸਿਆ ਗਿਆ। ਵਹੀਕਲ ਚਲਾਉਣ ਵਾਲਿਆਂ ਨੂੰ ਤਿਰੰਗਾ ਝੰਡਾ ਦੇ ਕੇ ਆਜ਼ਾਦੀ ਦਿਹਾੜੇ ਦੀਆਂ ਮੁਬਾਰਕਬਾਦ ਵੀ ਦਿੱਤੀ ਗਈ। ਟ੍ਰੈਫ਼ਿਕ ਇੰਚਾਰਜ ਜਗਸੀਰ ਪੁਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਜ਼ਾਦੀ ਦਿਹਾੜੇ ਮੌਕੇ ਤਿਰੰਗਾ ਦੇ ਕੇ ਲੋਕਾਂ ਨੂੰ ਮੁਬਾਰਕਾਂ ਦਿੱਤੀਆਂ ਜਾ ਰਹੀਆਂ ਨੇ ਅਤੇ ਨਾਲ ਨਾਲ ਟ੍ਰੈਫ਼ਿਕ ਨਿਯਮਾਂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।
More Videos
More Videos
More Videos
More Videos
More Videos