Jalandhar News: ਪੰਜਾਬ ਦੀ ਵਜ਼ਾਰਤ ਵਿੱਚ ਕੈਬਨਿਟ ਮੰਤਰੀ ਮਹਿੰਦਰ ਭਗਤ ਜਲੰਧਰ ਪੁੱਜੇ। ਜਿੱਥੇ ਸਰਕਟ ਹਾਊਸ ਵਿੱਚ ਉਨ੍ਹਾਂ ਨੂੰ ਗਾਰਡ ਆਫ ਆਨਰ ਨਾਲ ਨਿਵਾਜਿਆ ਗਿਆ। ਇਸ ਦੇ ਨਾਲ ਹੀ ਪੁਲਿਸ ਪ੍ਰਸ਼ਾਸਨ ਵੱਲੋਂ ਉਨ੍ਹਾਂ ਨੂੰ ਸਲਾਮੀ ਦਿੱਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਵਰਕਰਾਂ ਨੇ ਮਹਿੰਦਰ ਭਗਤ ਦਾ ਭਰਵਾਂ ਸਵਾਗਤ ਕੀਤਾ।