High Court: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀ ਵਕੀਲ ਸੁਨੈਨਾ ਬਨੂੜ ਵੱਲੋਂ ਰਜਿੰਦਰਾ ਹਸਪਤਾਲ ਪਟਿਆਲਾ ਵਿੱਚ ਆਪ੍ਰੇਸ਼ਨ ਦੌਰਾਨ ਲਾਈਟ ਚਲੇ ਜਾਣ ਸਬੰਧੀ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਲਗਾਈ ਗਈ ਸੀ। ਉਨ੍ਹਾਂ ਨੇ ਦੱਸਿਆ ਕਿ 24 ਜਨਵਰੀ ਨੂੰ ਹਰਜਿੰਦਰਾ ਹਸਪਤਾਲ ਵਿੱਚ ਆਪ੍ਰੇਸ਼ਨ ਕਰਦਿਆਂ ਲਾਈਟ ਚਲੇ ਜਾਣ ਦੇ ਮਾਮਲੇ ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿਟ ਪਟੀਸ਼ਨ ਦਾਇਰ ਕੀਤੀ ਗਈ ਸੀ। ਮਾਮਲੇ ਦੀ ਸੁਣਵਾਈ ਕਰਦਿਆਂ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਨੂੰ 25 ਫਰਵਰੀ ਨੂੰ ਮਾਮਲੇ ਸਬੰਧੀ ਹਲਫਨਾਮਾ ਦਾਇਰ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਵਕੀਲ ਸੁਨੈਨਾ ਬਨੂੜ ਨੇ ਕਿਹਾ ਕਿ ਰਜਿੰਦਰਾ ਹਸਪਤਾਲ ਵਿੱਚ ਇਹ ਪਹਿਲੀ ਵਾਰ ਨਹੀਂ ਜਦੋਂ ਹਸਪਤਾਲ ਵਿੱਚ ਬੱਤੀ ਗੁਲ ਹੋ ਗਈ ਸੀ। ਚਾਰ ਫਰਵਰੀ ਨੂੰ ਮੁੜ ਹਸਪਤਾਲ ਵਿੱਚ ਲਾਈਟ ਬੰਦ ਹੋ ਗਈ ਸੀ।
More Videos
More Videos
More Videos
More Videos
More Videos