ਭਾਜਪਾ ਆਗੂ ਅਤੇ ਮਸ਼ਹੂਰ ਪੰਜਾਬੀ ਅਦਾਕਾਰ ਹੋਬੀ ਧਾਲੀਵਾਲ ਨੇ ਦਿਲਜੀਤ ਦੋਸਾਂਝ ਵਿਰੁੱਧ ਚੱਲ ਰਹੀ ਮੁਹਿੰਮ ਦੀ ਨਿੰਦਾ ਕਰਦਿਆਂ ਕਿਹਾ ਕਿ ਕਿਸੇ ਇਕ ਕਲਾਕਾਰ ਨੂੰ ਨਿਸ਼ਾਨਾ ਬਣਾਉਣਾ ਸਹੀਂ ਨਹੀਂ ਹੈ। ਉਨ੍ਹਾਂ ਕਿਹਾ ਕਿ ਇੱਕ ਫੈਡਰੇਸ਼ਨ ਵੱਲੋਂ ਦਿਲਜੀਤ ਦੋਸਾਂਝ ’ਤੇ ਫਿਲਮੀ ਪਾਬੰਦੀ ਲਗਾਉਣ ਅਤੇ ਉਨ੍ਹਾਂ ਦਾ ਪਾਸਪੋਰਟ ਰੱਦ ਕਰਨ ਦੀ ਮੰਗ ਕੀਤੀ ਗਈ ਹੈ, ਜੋ ਕਿ ਬਿਲਕੁਲ ਗਲਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਿਲਜੀਤ ਦੋਸਾਂਝ ਦੇ ਨਾਲ ਖੜੀ ਹੈ ਅਤੇ ਉਨ੍ਹਾਂ ਦੀ ਟੀਮ ਵਲੋਂ ਸਪਸ਼ਟ ਕੀਤਾ ਗਿਆ ਹੈ ਕਿ ਇਹ ਫ਼ਿਲਮ ਭਾਰਤ ’ਚ ਰਿਲੀਜ਼ ਨਹੀਂ ਹੋ ਰਹੀ। ਦਿਲਜੀਤ ਦੀ ਇਮੇਂਜ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜੋ ਅਫ਼ਸੋਸਜਨਕ ਹੈ।
More Videos
More Videos
More Videos
More Videos
More Videos