Jagjit Dallewal Health: ਖਨੌਰੀ ਸਰਹੱਦ ਉਤੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ 94ਵੇਂ ਦਿਨ ਵਿੱਚ ਦਾਖ਼ਲ ਹੋ ਗਿਆ ਹੈ। ਫਿਲਹਾਲ ਉਨ੍ਹਾਂ ਦੀ ਸਿਹਤ ਠੀਕ ਨਹੀਂ ਹੈ। ਉਨ੍ਹਾਂ ਨੂੰ 103.6 ਡਿਗਰੀ ਦਾ ਤੇਜ਼ ਬੁਖਾਰ ਹੈ। ਉਨ੍ਹਾਂ ਦੇ ਸਿਰ 'ਤੇ ਪਾਣੀ ਦੀਆਂ ਪੱਟੀਆਂ ਬੰਨ੍ਹੀਆਂ ਜਾ ਰਹੀਆਂ ਹਨ। ਦੂਜੇ ਪਾਸੇ ਉਨ੍ਹਾਂ ਦੀ ਪਿਸ਼ਾਬ ਦੀ ਰਿਪੋਰਟ ਕੀਟੋਨ ਪਾਜ਼ੇਟਿਵ ਆਉਣ ਤੋਂ ਬਾਅਦ ਹੁਣ ਯੂਰਿਕ ਐਸਿਡ ਦੀ ਰਿਪੋਰਟ ਵੀ ਠੀਕ ਨਹੀਂ ਆਈ ਹੈ। ਕਿਸਾਨ ਆਗੂ ਅਭਿਮਨਿਊ ਕੋਹਾੜ ਨੇ ਦੱਸਿਆ ਕਿ ਰਾਤ ਕਰੀਬ 12 ਵਜੇ ਜਗਜੀਤ ਸਿੰਘ ਡੱਲੇਵਾਲ ਦੀ ਤਬੀਅਤ ਵਿਗੜ ਗਈ ਸੀ। ਤੇਜ਼ ਬੁਖਾਰ ਅਤੇ ਜ਼ੁਕਾਮ ਕਾਰਨ ਉਹ ਕੰਬਣ ਲੱਗ ਪਏ। ਮੌਕੇ 'ਤੇ ਮੌਜੂਦ ਡਾਕਟਰਾਂ ਦੀ ਟੀਮ ਦੇ ਅਣਥੱਕ ਯਤਨਾਂ ਸਦਕਾ 2 ਘੰਟੇ 'ਚ ਸਥਿਤੀ ਠੀਕ ਹੋਈ।
More Videos
More Videos
More Videos
More Videos
More Videos