Darbar Sahib: ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਨੇੜੇ ਗੁਰੂ ਅਰਜਨ ਦੇਵ ਨਿਵਾਸ ਕੋਲ ਗੁਟਕਾ ਸਾਹਿਬ ਦੀ ਬੇਅਦਬੀ ਦੀ ਵਾਪਰੀ ਘਟਨਾ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਨੇ ਜ਼ੋਰਦਾਰ ਨਿਖੇਧੀ ਕੀਤੀ ਹੈ। ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਅੰਮ੍ਰਿਤਸਰ ਸਾਹਿਬ ਵਰਗੇ ਸ਼ਹਿਰ 'ਚ ਜਿੱਥੇ ਐਨੀ ਵੱਡੀ ਪੁਲਿਸ ਫੋਰਸ ਤਾਇਨਾਤ ਹੈ, ਓਥੇ ਅਜਿਹੀ ਘਟਨਾ ਵਾਪਰ ਜਾਣੀ ਮੰਦਭਾਗਾ ਵਰਤਾਰਾ ਹੈ ਅਤੇ ਸਰਕਾਰ ਨੂੰ ਕੁਝ ਕਹਿਣ ਲਈ ਬਚਿਆ ਨਹੀਂ। ਉਹਨਾਂ ਕਿਹਾ ਕਿ ਵਾਰ-ਵਾਰ ਹੋ ਰਹੀਆਂ ਅਜਿਹੀਆਂ ਘਟਨਾਵਾਂ ਨਾਲ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਜਾ ਰਹੇ ਹਨ ਇਸ ਲਈ ਸਰਕਾਰ ਨੂੰ ਅਜਿਹੇ ਸ਼ਰਾਰਤੀ ਅਨਸਰਾਂ ਖਿਲਾਫ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।
More Videos
More Videos
More Videos
More Videos
More Videos