Amritsar News: ਬੀਤੇ ਦਿਨ ਅੰਮ੍ਰਿਤਸਰ ਵਿੱਚ ਡਾ. ਬੀ ਆਰ ਅੰਬੇਦਕਰ ਦੇ ਬੁੱਤ ਨਾਲ ਛੇੜਛਾੜ 'ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਕਿਹਾ ਕਿ ਡਾ. ਬੀ ਆਰ ਅੰਬੇਦਕਰ ਜੀ ਦੇ ਬੁੱਤ ਨਾਲ ਭੰਨ ਤੋੜ ਬੇਹੱਦ ਮੰਦਭਾਗੀ ਘਟਨਾ ਹੈ। ਪਿਛਲੇ ਕੁਝ ਸਾਲਾਂ ਤੋਂ ਭਾਰਤ ਅੰਦਰ ਪਿਛਲੇ ਕਈ ਸਾਲਾਂ ਤੋਂ ਘੱਟ ਗਿਣਤੀ ਤੇ ਦੱਬੇ ਕੁਚਲੇ ਲੋਕਾਂ ਖਿਲਾਫ਼ ਫੈਲਾਈ ਜਾ ਰਹੀ ਨਫ਼ਰਤ ਦਾ ਨਤੀਜਾ ਹੈ। ਇਹ ਵੀ ਮੰਦਭਾਗਾ ਹੈ ਕਿ ਕਿਸੇ ਨੇਤਾ ਨੇ ਗਲਤ ਰੰਗਤ ਦਿੰਦਿਆ ਇਸ ਨੂੰ ਸ੍ਰੀ ਦਰਬਾਰ ਸਾਹਿਬ ਸ੍ਰੀ ਹਰਿਮੰਦਰ ਸਾਹਿਬ ਦੇ ਗਲਿਆਰੇ ਵਿੱਚ ਹੋਈ ਘਟਨਾ ਦੱਸਿਆ ਹੈ। ਜੋ ਸਿੱਖਾਂ ਖਿਲਾਫ਼ ਨਫ਼ਰਤੀ ਪ੍ਰਚਾਰ ਦਾ ਕਾਰਨ ਬਣਾਉਣ ਦਾ ਯਤਨ ਹੈ।
More Videos
More Videos
More Videos
More Videos
More Videos