Ajnala News: ਲੋਹੜੀ ਦੇ ਤਿਉਹਾਰ ਮੌਕੇ ਅੱਜ ਅਜਨਾਲਾ ਦੇ ਸਿਵਲ ਹਸਪਤਾਲ ਵਿੱਚ ਨਵਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ ਜਿਸ ਵਿੱਚ ਵਿਸ਼ੇਸ਼ ਤੌਰ ਉਤੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਨਵਜੰਮੀਆਂ ਧੀਆਂ ਦੀ ਲੋਹੜੀ ਮੌਕੇ ਕੰਬਲ ਵੰਡ ਕੇ ਲੋਹੜੀ ਦੀ ਵਧਾਈ ਦਿੱਤੀ। ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਧੀਆਂ ਬਹੁਤ ਅੱਗੇ ਵੱਧ ਰਹੀਆਂ ਹਨ ਅਤੇ ਸਾਨੂੰ ਧੀਆਂ ਨੂੰ ਮਾਣ ਸਤਿਕਾਰ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਅੰਮ੍ਰਿਤਸਰ ਵਿੱਚ ਡਿਪਟੀ ਕਮਿਸ਼ਨਰ ਵੀ ਇੱਕ ਲੜਕੀ ਹੈ ਅਤੇ ਇਸੇ ਤਰ੍ਹਾਂ ਹੋਰ ਵੀ ਧੀਆਂ ਵੱਡੀਆਂ ਵੱਡੀਆਂ ਅਫਸਰਾਂ ਹਨ।
More Videos
More Videos
More Videos
More Videos
More Videos