MP Amrinder Singh Raja Warring: ਪੰਜਾਬ ਵਿਧਾਨ ਸਭਾ ਤੋਂ ਬਾਅਦ ਹੁਣ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦਾ ਮੁੱਦਾ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੰਸਦ ਵਿੱਚ ਉਠਾਇਆ ਹੈ। ਉਨ੍ਹਾਂ ਕਿਹਾ ਕਿ ਕਈ ਲੋਕਾਂ ਨੂੰ ਘਰ ਬੈਠੇ ਭਾਰਤ ਰਤਨ ਦਿੱਤਾ ਗਿਆ, ਜਦੋਂ ਕਿ ਦੇਸ਼ ਦੀ ਆਜ਼ਾਦੀ ਅਤੇ ਏਕਤਾ ਨੂੰ ਕਾਇਮ ਰੱਖਣ ਵਾਲੇ ਭਗਤ ਸਿੰਘ ਨੂੰ ਨਹੀਂ ਦਿੱਤਾ ਗਿਆ। ਅੱਜ 95 ਸਾਲਾਂ ਬਾਅਦ ਵੀ ਅਜਿਹੀ ਸਥਿਤੀ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਇਸ ਦਿਸ਼ਾ ਵਿੱਚ ਤੁਰੰਤ ਕਾਰਵਾਈ ਕੀਤੀ ਜਾਵੇ।