Videos

Kotkapura News: ਸ਼੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਨਗਰ ਕੀਰਤਨ; ਦੇਖੋ ਅਲੌਕਿਕ ਵੀਡੀਓ

Kotkapura News: ਕੋਟਕਪੂਰਾ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰੂ ਰਵਿਦਾਸ ਮੰਦਿਰ ਕੋਟਕਪੂਰਾ ਵਿਖੇ ਸਜਾਏ ਗਏ ਨਗਰ ਕੀਰਤਨ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਧਾਰਮਿਕ ਪ੍ਰੋਗਰਾਮ ਵਿੱਚ ਸ਼ਿਰਕਤ ਕਰਦਿਆਂ ਸਮੂਹ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਗੁਰੂ ਰਵਿਦਾਸ ਜੀ ਦਾ 647ਵਾਂ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਰਤ ਵਿੱਚ ਬਹੁਤ ਸਾਰੇ ਸੰਤਾਂ ਨੇ ਲੋਕਾਂ ਨੂੰ ਆਪਸੀ ਪਿਆਰ, ਸਦਭਾਵਨਾ ਅਤੇ ਗੰਗਾ-ਜਮੁਨੀ ਸੱਭਿਆਚਾਰ ਦਾ ਉਪਦੇਸ਼ ਦਿੱਤਾ। ਉਨ੍ਹਾਂ ਵਿਚੋਂ ਇਕ ਸੰਤ ਰਵਿਦਾਸ ਸਨ, ਜਿਨ੍ਹਾਂ ਦਾ ਭਗਤੀ ਲਹਿਰ ਅਤੇ ਸਮਾਜ ਸੁਧਾਰ ਵਿਚ ਵਿਸ਼ੇਸ਼ ਯੋਗਦਾਨ ਰਿਹਾ ਹੈ। ਸੰਤ ਰਵਿਦਾਸ ਜੀ ਦਾ ਜਨਮ ਵਾਰਾਣਸੀ ਦੇ ਨੇੜੇ ਇੱਕ ਛੋਟੇ ਜਿਹੇ ਪਿੰਡ ਵਿੱਚ ਹੋਇਆ ਸੀ। ਉਨ੍ਹਾਂ ਆਪਣੇ ਜੀਵਨ ਦੌਰਾਨ ਲੋਕਾਂ ਨੂੰ ਭਾਈਚਾਰਕ ਸਾਂਝ ਅਤੇ ਸਹਿਣਸ਼ੀਲਤਾ ਦਾ ਉਪਦੇਸ਼ ਦਿੱਤਾ। ਇਸ ਮੌਕੇ ਗੁਰੂ ਰਵਿਦਾਸ ਮੰਦਿਰ ਕੋਟਕਪੂਰਾ ਦੇ ਪ੍ਰਧਾਨ ਕੁਲਦੀਪ ਸਿੰਘ ਨੇ ਦੱਸਿਆ ਕਿ ਇਹ ਨਗਰ ਕੀਰਤਨ ਗੁਰੂ ਰਵਿਦਾਸ ਮੰਦਿਰ ਤੋਂ ਰਵਾਨਾ ਕੀਤਾ ਗਿਆ ਹੈ। ਇਹ ਨਗਰ ਕੀਰਤਨ ਸਾਰੇ ਸ਼ਹਿਰ ਵਿਚ ਪਹੁੰਚੇਗਾ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੂੰ ਜੀ ਆਇਆਂ ਆਖਿਆ।

Video Thumbnail
Share
Advertisement

More Videos

More Videos

More Videos

More Videos

More Videos

Read More