Sri Muktsar Sahib: ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਅੱਜ ਸ੍ਰੀ ਮੁਕਤਸਰ ਸਾਹਿਬ ਪਹੁੰਚੇ। ਗਿਆਨੀ ਗੜਗੱਜ ਨੇ ਕਿਹਾ ਕਿ ਅੱਜ ਗੁਰੂ ਨਾਲ ਜੁੜ ਕੇ ਗੁਰੂ ਵਾਲੇ ਬਣ ਇਕਜੁੱਟ ਹੋ ਚੱਲਣ ਦੀ ਜ਼ਰੂਰਤ ਹੈ। ਉਨ੍ਹਾਂ ਨੇ ਕਿਹਾ ਕਿ ਧਰਮ ਪ੍ਰਚਾਰ ਦੀ ਲਹਿਰ ਚੱਲ ਰਹੀ ਹੈ ਅਤੇ ਇੱਕ ਸਾਲ ਵਿੱਚ ਪੰਜਾਬ ਦਾ ਮਾਹੌਲ ਬਦਲੇਗਾ ਗੁਰੂ ਦੀ ਕਲਾ ਵਰਤੇਗੀ। ਪੰਜਾਬ ਵਿੱਚ ਪ੍ਰੇਮ ਪਿਆਰ ਅਤੇ ਭਾਈਚਾਰਾ ਬਣੇਗਾ ਇਸ ਲਈ ਅਸੀ ਯਤਨਸ਼ੀਲ ਹਾਂ। ਉਨ੍ਹਾਂ ਕਿਹਾ ਕਿ ਸਾਨੂੰ ਹਰ ਧਰਮ ਦਾ ਸਤਿਕਾਰ ਕਰਨਾ ਚਾਹੀਦਾ ਹੈ। ਗਿਆਨੀ ਗੜਗੱਜ ਹੋਰਾਂ ਕਿਹਾ ਕਿ ਉਹਨਾਂ ਦਾ ਮੁੱਖ ਮਕਸਦ ਧਰਮ ਪ੍ਰਚਾਰ ਹੈ ਅਤੇ ਇਸ ਲਈ ਉਹ ਲਗਾਤਾਰ ਯਤਨਸ਼ੀਲ ਹਨ।
More Videos
More Videos
More Videos
More Videos
More Videos