ਮਸ਼ਹੂਰ ਟੀਵੀ ਅਦਾਕਾਰਾ ਨਿਆ ਸ਼ਰਮਾ ਹਮੇਸ਼ਾ ਹੀ ਆਪਣੀ ਬੋਲਡਨੈੱਸ ਕਾਰਨ ਸੁਰਖੀਆਂ 'ਚ ਰਹਿੰਦੀ ਹੈ। ਸੋਸ਼ਲ ਮੀਡੀਆ ਉਪਰ ਵੀ ਉਹ ਕਾਫੀ ਸਰਗਰਮ ਰਹਿੰਦੀ ਹੈ। ਇਸ ਦੇ ਨਾਲ ਹੀ ਨੀਆ ਦੀ ਨਵੀਂ ਵੀਡੀਓ ਸੋਸ਼ਲ ਮੀਡੀਆ ਉਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਇਸ ਵੀਡੀਓ ਵਿੱਚ ਨੀਆ ਸ਼ਰਮਾ ਜਿਮ ਵਿੱਚ ਖੂਬ ਪਸੀਨਾ ਵਹਾ ਰਹੀ ਹੈ। ਉਹ ਆਪਣੀ ਫਿਟਨੈਸ ਨੂੰ ਲੈ ਕੇ ਕਾਫੀ ਚੌਕਸ ਨਜ਼ਰ ਆ ਰਹੀ ਹੈ। ਇਸ ਵੀਡੀਓ ਨੂੰ ਪ੍ਰਸ਼ੰਸਕ ਕਾਫੀ ਪਸੰਦ ਕਰ ਰਹੇ ਹਨ।