Farmers Protest: ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਚਾਰ ਦਿਨ ਲਈ ਭਾਰਤ ਦੌਰੇ ਉਤੇ ਅੱਜ ਪਹੁੰਚੇ ਹਨ ਜਿਸ ਨੂੰ ਲੈ ਕੇ ਸੰਯੁਕਤ ਕਿਸਾਨ ਮੋਰਚਾ ਗੈਰ ਰਾਜਨੀਤਿਕ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਂਸ ਅਤੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਚਾਲੇ ਮੁਲਾਕਾਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਤਰੀਕੇ ਅਮਰੀਕਾ ਵਿਕਸਿਤ ਮੁਲਕ ਭਾਰਤ ਤੇ ਲਗਾਤਾਰ ਦਬਾਅ ਪਾ ਰਿਹਾ ਤੇ ਆਪਣਾ ਖੇਤੀ ਖੇਤਰ ਅਤੇ ਡੇਅਰੀ ਖੇਤਰ ਅਤੇ ਪੋਲਟਰੀ ਖੇਤਰ ਅਤੇ ਹੋਰ ਵਪਾਰ ਜਿਵੇਂ ਟੈਕਸਟਾਈਲ ਨੂੰ ਟੈਕਸ ਮੁਕਤ ਕੀਤਾ ਜਾਵੇ ਅਤੇ ਇਸ ਖੇਤੀ ਸੈਕਟਰ ਦੇ ਸਮਝੌਤੇ ਦੇ ਵਿਰੋਧ ਵਿੱਚ ਪੂਰੇ ਦੇਸ਼ ਪੱਧਰ ਉਤੇ 23 ਅਤੇ 24 ਅਪ੍ਰੈਲ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕਾ ਤੇ ਉਪ ਰਾਸ਼ਟਰਪਤੀ ਦਾ ਅਰਥੀ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
More Videos
More Videos
More Videos
More Videos
More Videos