Fatehgarh Sahib: ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਇੰਜਨੀਅਰਿੰਗ ਕਾਲਜ ਦੇ ਗਿਆਨੀ ਦਿੱਤ ਸਿੰਘ ਆਡੀਟੌਰੀਅਮ ਵਿਖੇ ਜ਼ਿਲ੍ਹਾ ਪੱਧਰੀ ਧੀਆਂ ਦੀ ਲੋਹੜੀ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸ਼ਿਰਕਤ ਕੀਤੀ। ਇਸ ਮੌਕੇ ਉਹਨਾਂ ਨੇ ਕਿਹਾ ਕਿ ਲੜਕੀਆਂ ਸਮਾਜ ਦਾ ਅਹਿਮ ਅੰਗ ਹਨ ਅਤੇ ਲੜਕੀਆਂ ਤੋਂ ਬਿਨਾਂ ਸਮਾਜ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਅੱਜ ਜਦੋਂ ਕਿ ਪੂਰੀ ਦੁਨੀਆਂ ਵਿੱਚ ਆਧੁਨਿਕ ਤਕਨਾਲੌਜੀ ਵਿਕਸਤ ਹੋ ਰਹੀ ਹੈ ਤਾਂ ਅਜਿਹੇ ਦੌਰ ਵਿੱਚ ਮਾਪਿਆਂ ਨੂੰ ਆਪਣੀਆਂ ਧੀਆਂ ਨੂੰ ਆਪਣੀ ਜ਼ਿੰਦਗੀ ਆਜ਼ਾਦੀ ਨਾਲ ਜਿਉਣ ਦਾ ਹੱਕ ਦੇਣਾ ਚਾਹੀਦਾ ਹੈ ਅਤੇ ਲੜਕੀਆਂ ਨੂੰ ਹੱਕ ਦੇ ਕੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕਦੀ ਹੈ।
More Videos
More Videos
More Videos
More Videos
More Videos