Podcast With SP Singh Oberoi: ਜ਼ੀ ਪੰਜਾਬ, ਹਰਿਆਣਾ ਅਤੇ ਹਿਮਚਾਲ ਦੇ ਸ਼ਪੈਸ਼ਲ ਪ੍ਰੋਗਰਾਮ ਵਿੱਚ ਧਰਮਾਂ, ਜਾਤਾਂ ਤੇ ਦੇਸ਼ਾਂ ਦੇ ਵਖਰੇਵਿਆਂ ਨੂੰ ਪਾਸੇ ਰੱਖ ਆਪਣੇ 'ਸਰਬੱਤ ਦਾ ਭਲਾ' ਸੰਕਲਪ 'ਤੇ ਪਹਿਰਾ ਦੇਣ ਵਾਲੇ ਦੁਬਈ ਦੇ ਪ੍ਰਸਿੱਧ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ. ਐਸ.ਪੀ. ਸਿੰਘ ਓਬਰਾਏ ਦੇ ਨਾਲ ਗੱਲਬਾਤ ਕੀਤੀ ਗਈ। ਇਸ ਦੌਰਾਨ ਡਾ. ਐਸ.ਪੀ. ਸਿੰਘ ਓਬਰਾਏ ਨੇ ਆਪਣੀ ਸੰਸਥਾ 'ਸਰਬੱਤ ਦਾ ਭਲਾ' ਕਿਵੇਂ ਕੰਮ ਕਰਦੀ ਹੈ, ਇਸ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ। ਸਮਾਜ ਸੇਵੀ ਡਾ.ਐਸ.ਪੀ.ਸਿੰਘ ਓਬਰਾਏ ਵੱਲੋਂ ਜਿੱਥੇ ਮ੍ਰਿਤਕ ਸੰਦੀਪ ਸਿੰਘ ਦੀ 7 ਸਾਲਾ ਮਾਸੂਮ ਧੀ ਇਕਾਗਰਦੀਪ ਕੌਰ ਨੂੰ ਟਰੱਸਟ ਵੱਲੋਂ ਗੋਦ ਲੈਣ ਤੋਂ ਇਲਾਵਾ ਉਸ ਦੀ ਸਮੁੱਚੀ ਪੜ੍ਹਾਈ ਦਾ ਖਰਚ ਚੁੱਕਣ ਤੇ ਉਸ ਦੇ ਵਿਆਹ ਲਈ 2 ਲੱਖ ਰੁਪਏ ਦੀ ਰਾਸ਼ੀ ਬੈਂਕ ਵਿਚ ਬਤੌਰ ਐਫ. ਡੀ. ਜਮ੍ਹਾਂ ਕਰਵਾਉਣ ਲਈ ਵੀ ਕਿਹਾ।