Chhatbir Zoo: ਛੱਤ ਬੀੜ ਜੰਗਲਾਤ ਵਰਕਰ ਯੂਨੀਅਨ ਵੱਲੋਂ ਅੱਜ ਛੱਤਬੀੜ ਚਿੜੀਆ ਘਰ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਛੱਤ ਬੀੜ ਚਿੜੀਆ ਘਰ ਦੇ ਫੀਲਡ ਡਾਇਰੈਕਟਰ ਦੇ ਦਫਤਰ ਮੂਹਰੇ ਧਰਨਾ ਦੇ ਰਹੇ ਕੱਚੇ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀਆਂ ਸੇਵਾਵਾਂ ਨੂੰ ਪੱਕਾ ਕੀਤਾ ਗਿਆ ਹੈ ਪਰ ਪੱਕੇ ਹੋਣ ਦੇ ਆਰਡਰ ਨਹੀਂ ਦਿੱਤੇ ਜਾ ਰਹੇ। ਹਾਲਾਂਕਿ ਪੱਕਾ ਕੀਤੇ ਗਏ ਮੁਲਾਜ਼ਮਾਂ ਦੇ ਮੈਡੀਕਲ ਅਤੇ ਪੁਲਿਸ ਵੈਰੀਫਿਕੇਸ਼ਨ ਹੋ ਚੁੱਕੀ ਹੈ। ਛੱਤ ਬੀੜ ਚਿੜੀਆ ਘਰ ਕੱਚੇ ਮੁਲਾਜ਼ਮਾਂ ਦੀ ਜਥੇਬੰਦੀ ਦੇ ਪ੍ਰਧਾਨ ਨੇ ਕਿਹਾ ਕਿ 56 ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਗਿਆ ਹੈ ਪਰ ਆਰਡਰ ਜਾਰੀ ਨਹੀਂ ਕੀਤੇ ਜਾ ਰਹੇ। ਫੀਲਡ ਡਾਇਰੈਕਟਰ ਛੱਤ ਬੀੜ ਦੇ ਦਫਤਰ ਅੱਗੇ ਕਰੀਬ 100 ਕੱਚੇ ਮੁਲਾਜ਼ਮਾਂ ਨੇ ਧਰਨਾ ਦੇ ਕੇ ਰੋਸ਼ ਮੁਜ਼ਾਹਰਾ ਕੀਤਾ।
More Videos
More Videos
More Videos
More Videos
More Videos