Sangrur News: ਸੰਗਰੂਰ ਵਿੱਚ ਰਾਮ ਨਗਰ ਬਸਤੀ ਵਿਖੇ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪ੍ਰਸ਼ਾਸਨ ਨੇ ਇੱਕ ਨਸ਼ਾ ਤਸਕਰ ਦੇ ਘਰ ਤੇ ਆਪਣਾ ਪੀਲਾ ਪੰਜਾ ਚਲਾਇਆ। ਪੁਲਿਸ ਨੇ ਦੱਸਿਆ ਕਿ ਇਸ ਇਕੋ ਪਰਿਵਾਰ ਦੇ ਮੈਂਬਰਾਂ 'ਤੇ ਨਸ਼ਾ ਤਸਕਰੀ ਦੇ 21 ਕੇਸ ਦਰਜ ਹਨ। ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ, ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰ ਰਹੀ ਹੈ। ਇਸ ਸਬੰਧੀ ਜ਼ਿਲ੍ਹੇ ਦੇ ਵਿੱਚ ਸਰਕਾਰੀ ਨਸ਼ਾ ਛੁਡਾਓ ਤੇ ਮੁੜਵਸੇਵਾ ਕੇਂਦਰ ਕਾਰਜਸੀਲ ਹਨ।