Simranjit Singh Mann: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪਟਨਾ ਸਾਹਿਬ ਵਿਖੇ ਪੰਜਾਂ ਪਿਆਰਿਆਂ ਨੂੰ ਇਕੱਤਰਤਾ ਕਰ ਕੇ ਸੁਖਬੀਰ ਸਿੰਘ ਬਾਦਲ ਨੂੰ ਪੰਥ ਚੋਂ ਛੇਕਣ ਦਾ ਕੋਈ ਅਧਿਕਾਰ ਨਹੀਂ ਹੈ। ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪੰਥਕ ਮਾਮਲਿਆਂ ਸਬੰਧੀ ਕਾਰਵਾਈ ਦੇ ਅਧਿਕਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕੋਲ ਹੀ ਹਨ। ਉਨ੍ਹਾਂ ਕਿਹਾ ਕਿ ਪਟਨਾ ਸਾਹਿਬ ਵਿਖੇ ਪੰਜਾਂ ਪਿਆਰਿਆਂ ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਪੰਥ 'ਚੋਂ ਛੇਕਣ ਦੀ ਜਿਹੜੀ ਕਾਰਵਾਈ ਕੀਤੀ ਗਈ ਹੈ ਉਹ ਮਾਇਨੇ ਨਹੀਂ ਰੱਖਦੀ, ਕਿਉਂਕਿ ਉਨ੍ਹਾਂ ਕੋਲ ਕਾਰਵਾਈ ਕਰਨ ਦਾ ਕੋਈ ਅਧਿਕਾਰ ਨਹੀਂ ਹੈ।
More Videos
More Videos
More Videos
More Videos
More Videos