Kanwar Grewal Live Show: ਪੰਜਾਬ ਸਰਕਾਰ ਵੱਲੋਂ ਦੇਸ਼ ਦੀ ਅਮੀਰ ਵਿਰਾਸਤ ਸੂਫ਼ੀ ਗਾਇਕੀ ਨੂੰ ਮੁੜ ਸੁਰਜੀਤ ਕਰਨ ਲਈ ਆਰੰਭੇ ਗਏ ਉਪਰਾਲਿਆਂ ਦੀ ਕੜੀ ਵਜੋਂ "ਸੂਫ਼ੀ ਫ਼ੈਸਟੀਵਲ" ਬਹੁਤ ਹੀ ਸਫਲਤਾਪੂਰਵਕ ਤਰੀਕੇ ਨਾਲ ਮਾਲੇਰਕੋਟਲਾ ਦੇ ਸਰਕਾਰੀ ਕਾਲਜ ਵਿਖੇ ਚੱਲ ਰਿਹਾ ਹੈ। ਅੱਜ ਦੂਜੇ ਦਿਨ ਪ੍ਰਸਿੱਧ ਸੂਫ਼ੀ ਅਤੇ ਲੋਕ ਗਾਇਕ ਕੰਵਰ ਗਰੇਵਾਲ ਨੇ ਆਪਣੇ ਫ਼ਨ ਦਾ ਮੁਜ਼ਾਹਰਾ ਕੀਤਾ ਜਿਸਨੂੰ ਲੋਕਾਂ ਨੇ ਬਹੁਤ ਹੀ ਪਸੰਦ ਕੀਤਾ। ਆਪਣੀ ਪੇਸ਼ਕਾਰੀ ਦੌਰਾਨ ਜਦੋਂ ਕੰਵਰ ਗਰੇਵਾਲ ਨੇ ਆਪਣੇ ਪ੍ਰਸਿੱਧ ਗੀਤ "ਮਸਤ ਬਣਾ ਦੇਣਗੇ ਬੀਬਾ" ਨੂੰ ਪੇਸ਼ ਕੀਤਾ ਤਾਂ ਇਸ ਤਰ੍ਹਾਂ ਲੱਗਾ ਜਿਵੇਂ ਮਾਲੇਰਕੋਟਲਾ ਦੇ ਲੋਕ ਸੂਫ਼ੀ ਰੰਗ ਵਿਚ ਰੰਗੇ ਹੋਏ ਝੂਮ ਰਹੇ ਹੋਣ। ਇਸ ਤੋਂ ਇਲਾਵਾ ਉਹਨਾਂ ਨੇ ਆਪਣੇ ਹੋਰ ਵੀ ਕਈ ਮਕਬੂਲ ਗੀਤ ਪੇਸ਼ ਕੀਤੇ।