Sukhbir Badal News: ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਪੰਜਾਬ ਬਚਾਓ ਯਾਤਰਾ ਕੱਢੀ ਜਾ ਰਹੀ ਹੈ। ਇਸ ਤਹਿਤ ਸੁਖਬੀਰ ਬਾਦਲ ਫਿਰੋਜ਼ਪੁਰ ਪਹੁੰਚੇ ਜਿਥੇ ਉਨ੍ਹਾਂ ਆਪਣੇ ਭਾਸ਼ਣ ਦੌਰਾਨ ਜਿਥੇ ਵਿਰੋਧੀਆਂ ਉਤੇ ਨਿਸ਼ਾਨੇ ਸਾਧੇ ਉਥੇ ਹੀ ਗੱਲਾਂ-ਗੱਲਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਾਰੀਫ ਵੀ ਕੀਤੀ। ਉਨ੍ਹਾਂ ਨੇ ਕਿਹਾ ਕਿ ਗੁਜਰਾਤ ਵਿੱਚ ਲੋਕ ਨਰਿੰਦਰ ਮੋਦੀ ਨੂੰ ਹੀ ਪਸੰਦ ਕਰਦੇ ਹਨ ਅਤੇ ਉਹ ਮੂੰਹੋਂ ਕਹਿੰਦੇ ਹਨ ਕਿ ਉਨ੍ਹਾਂ ਨੂੰ ਜੋ ਵੀ ਕੁੱਝ ਦਿੰਦਾ ਹੈ ਉਹ ਨਰਿੰਦਰ ਮੋਦੀ ਦਿੰਦਾ ਹੈ। ਇਸ ਲਈ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਹੀ ਵਧੀਆ ਲੱਗਦੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਵੀ ਕਿਹਾ ਜੋ ਕੁੱਝ ਅੱਜ ਹੋ ਰਿਹਾ ਹੈ, ਉਨ੍ਹਾਂ ਦੀ ਸਰਕਾਰ ਵਿੱਚ ਕਦੇ ਨਹੀਂ ਹੋਇਆ ਸੀ। ਇਸ ਲਈ ਲੋਕ ਅੱਗੇ ਆਉਣ ਅਤੇ ਪੰਜਾਬ ਬਚਾਉਣ ਵਿੱਚ ਉਨ੍ਹਾਂ ਦਾ ਸਾਥ ਦੇਣ।
More Videos
More Videos
More Videos
More Videos
More Videos