ਪੰਜਾਬ ਵਿਧਾਨ ਸਭਾ ਨੇ ਤਰਨਤਾਰਨ ਵਿਧਾਨ ਸਭਾ ਹਲਕੇ ਦੀ ਸੀਟ ਨੂੰ ਰਸਮੀ ਤੌਰ 'ਤੇ ਖਾਲੀ ਘੋਸ਼ਿਤ ਕਰ ਦਿੱਤਾ ਹੈ। ਇਹ ਕਾਰਵਾਈ ਆਮ ਆਦਮੀ ਪਾਰਟੀ ਦੇ ਵਿਧਾਇਕ ਕਸ਼ਮੀਰ ਸਿੰਘ ਦੇ 27 ਜੂਨ ਨੂੰ ਲੰਬੀ ਬਿਮਾਰੀ ਕਾਰਨ ਹੋਏ ਦਿਹਾਂਤ ਦੇ ਚਲਦੇ ਕੀਤੀ ਗਈ ਹੈ। ਵਿਧਾਨ ਸਭਾ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ, ਜਿਸ ਤੋਂ ਬਾਅਦ ਇਹ ਨੋਟੀਫਿਕੇਸ਼ਨ ਹੁਣ ਇਲੈਕਸ਼ਨ ਕਮਿਸ਼ਨ ਨੂੰ ਭੇਜਿਆ ਜਾਵੇਗਾ। ਨਿਯਮਾਂ ਅਨੁਸਾਰ, ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਕਿਸੇ ਵੀ ਸਮੇਂ ਇਲੈਕਸ਼ਨ ਕਮਿਸ਼ਨ ਵੱਲੋਂ ਉਕਤ ਸੀਟ 'ਤੇ ਉਪ-ਚੋਣਾਂ ਦੀ ਤਾਰੀਖ ਦਾ ਐਲਾਨ ਕੀਤਾ ਜਾ ਸਕਦਾ ਹੈ।
More Videos
More Videos
More Videos
More Videos
More Videos