Rishikesh News: ਉਤਰਾਖੰਡ ਦੇ ਰਿਸ਼ੀਕੇਸ਼ ਵਿੱਚ ਦੋ ਸਿੱਖ ਭਰਾਵਾਂ 'ਤੇ ਭੀੜ ਵੱਲੋਂ ਹਮਲਾ ਕਰਨ ਦੀ ਘਟਨਾ ਸਾਹਮਣੇ ਆਈ ਹੈ। ਸਿੱਖ ਨੌਜਵਾਨਾਂ ਦੀਆਂ ਦਸਤਾਰਾਂ ਤੇ ਕੇਸਾਂ ਦੀ ਬੇਅਦਬੀ ਕੀਤੀ ਗਈ ਅਤੇ ਉਨ੍ਹਾਂ ਦੀ ਦੁਕਾਨ ਦੀ ਭੰਨਤੋੜ ਕੀਤੀ ਗਈ। ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਤਰਾਖੰਡ ਸਰਕਾਰ ਨੂੰ ਕਾਨੂੰਨ ਅਨੁਸਾਰ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਘੱਟ ਗਿਣਤੀ ਸਿੱਖ ਭਾਈਚਾਰੇ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ। ਦੇਸ਼ ਵਿੱਚ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ ਕੌਮੀ ਏਕਤਾ ਨੂੰ ਨੁਕਸਾਨ ਪਹੁੰਚਾਉਂਦੀਆਂ ਹਨ।
More Videos
More Videos
More Videos
More Videos
More Videos