350th Anniversary of Martyrdom of Guru Tegh Bahadur Sahib Ji: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਸ੍ਰੀਨਗਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ 350ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਕਰਵਾਏ ਸੈਮੀਨਾਰ ਦੌਰਾਨ ਨੱਚ-ਗਾ ਕੇ ਕੀਤੇ ਮਨੋਰੰਜਨ ਪ੍ਰਦਰਸ਼ਨਾਂ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਦੇ ਸਮਾਗਮ ਵਿਚ ਜਿਸ ਤਰ੍ਹਾਂ ਗੁਰੂ ਸਾਹਿਬ ਦੀ ਪਵਿੱਤਰ ਸ਼ਹਾਦਤ ਦੀ ਭਾਵਨਾ ਵਿਰੁੱਧ ਪੇਸ਼ਕਾਰੀਆਂ ਕੀਤੀਆਂ ਗਈਆਂ ਉਸ ਨਾਲ ਸ਼ਹਾਦਤ ਦੇ ਸੰਕਲਪ ਦੇ ਨਾਲ ਨਾਲ ਗੁਰਮਤਿ ਮਰਿਆਦਾ ਅਤੇ ਗੁਰੂ ਸਾਹਿਬ ਦੀ ਵਿਚਾਰਧਾਰਾ ਨੂੰ ਭਾਰੀ ਸੱਟ ਵੱਜੀ ਹੈ।
More Videos
More Videos
More Videos
More Videos
More Videos