ਪਾਸਟਰ ਬਜਿੰਦਰ ਸਿੰਘ ਨੂੰ ਜਬਰ-ਜ਼ਿਨਾਹ ਦੇ ਮਾਮਲੇ 'ਚ ਸਜ਼ਾ ਕਰਵਾਉਣ ਵਾਲੀ ਔਰਤ ਇਕ ਵਾਰ ਫਿਰ ਸੁਰਖ਼ੀਆਂ 'ਚ ਆ ਗਈ ਹੈ। ਦਰਅਸਲ ਉਸ ਦੇ ਪਤੀ ਸਰਬਜੀਤ ਸਿੰਘ ਖ਼ਿਲਾਫ਼ ਹਿਮਾਚਲ ਪ੍ਰਦੇਸ਼ ਦੇ ਮੰਡੀ 'ਚ ਸਮੂਹਿਕ ਜਬਰ-ਜ਼ਿਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ। ਹਾਲਾਂਕਿ ਉਕਤ ਜੋੜੇ ਦਾ ਦੋਸ਼ ਹੈ ਕਿ ਇਹ ਝੂਠਾ ਮਾਮਲਾ ਹੈ ਅਤੇ ਉਨ੍ਹਾਂ ਨੂੰ ਇਸ ਬਾਰੇ ਉਦੋਂ ਪਤਾ ਲੱਗਾ, ਜਦੋਂ ਪੁਲਸ ਉਨ੍ਹਾਂ ਦੇ ਘਰ ਪੁੱਜੀ। ਪੁਲਸ ਟੀਮ ਨੇ ਕਿਹਾ ਕਿ ਉਨ੍ਹਾਂ ਦੀ ਜਬਰ-ਜ਼ਿਨਾਹ ਦੇ ਮਾਮਲੇ 'ਚ ਜ਼ਮਾਨਤ ਪਟੀਸ਼ਨ ਅਦਾਲਤ ਵਲੋਂ ਰੱਦ ਕਰ ਦਿੱਤੀ ਗਈ ਹੈ ਪਰ ਪਤੀ-ਪਤਨੀ ਦਾ ਦਾਅਵਾ ਹੈ ਕਿ ਉਹ ਕਦੇ ਵੀ ਮੰਡੀ ਨਹੀਂ ਗਏ ਅਤੇ ਨਾ ਹੀ ਉਨ੍ਹਾਂ ਨੇ ਕੋਈ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਹੈ।
More Videos
More Videos
More Videos
More Videos
More Videos